ਸੁਲਤਾਨਪੁਰ ਲੋਧੀ, 1 ਮਈ (ਲਾਡੀ ਦੀਪ ਚੌਧਰੀ,ੳ.ਪੀ ਚੌਧਰੀ)ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਕੀਤਾ ਆ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਰਮਜੀਤ ਸਿੰਘ ਪੰਮਾ ਜੱਬੋਵਾਲ ਚੇਅਰਮੈਨ ਅਤੇ ਸੰਗਤ ਸਿੰਘ ਰੰਧਾਵਾ ਜ਼ਿਲ੍ਾ ਪ੍ਰਧਾਨ ਰੰਗਰੇਟਾ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੇ ਉਹਨਾਂ ਨੇ ਕਿਹਾ ਹੈ ਕਿ ਹਰਿਆਣੇ ਨੂੰ ਵਾਧੂ ਪਾਣੀ ਦੇਣ ਦੇ ਲਈ ਜੋ ਕੇਂਦਰ ਸਰਕਾਰ ਵੱਲੋਂ ਕਦਮ ਚੁੱਕੇ ਗਏ ਹੈ ਰੰਗਰੇਟਾ ਦਲ ਉਹਦੀ ਨਿੰਦਾ ਕਰਦਾ ਹੈ ਉਹਨਾਂ ਨੇ ਕਿਹਾ ਹੈ ਕਿ
ਬਿਆਸ ਮੈਨੇਜਮੈਂਟ ਬੋਰਡ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਲਏ ਫ਼ੈਸਲੇ ਨੂੰ ਲਾਗੂ ਕਰਾਉਣ ਲਈ ਲੰਘੀ ਰਾਤ ਭਾਖੜਾ ਡੈਮ ਦੇ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਆਕਾਸ਼ਦੀਪ ਸਿੰਘ ਨੂੰ ਟਰਾਂਸਫ਼ਰ ਕਰ ਦਿੱਤਾ ਹੈ ਅਤੇ ਉਸ ਦੀ ਥਾਂ ’ਤੇ ਹਰਿਆਣਾ ਦੇ ਸੰਜੀਵ ਕੁਮਾਰ ਨੂੰ ਡਾਇਰੈਕਟਰ (ਵਾਟਰ ਰੈਗੂਲੇਸ਼ਨ) ਲਗਾ ਦਿੱਤਾ ਹੈ ਤਾਂ ਜੋ ਵਾਧੂ ਪਾਣੀ ਛੱਡਣ ਦੇ ਰਸਤੇ ਵਿੱਚ ਕੋਈ ਰੁਕਾਵਟ ਨਾ ਆਵੇ।
ਸੰਜੀਵ ਕੁਮਾਰ ਇਸ ਤੋਂ ਪਹਿਲਾਂ ਡਾਇਰੈਕਟਰ (ਡੈਮ ਸੇਫ਼ਟੀ) ਵਜੋਂ ਤਾਇਨਾਤ ਸੀ। ਸੰਜੀਵ ਕੁਮਾਰ ਦੀ ਥਾਂ ’ਤੇ ਹੁਣ ਪੰਜਾਬ ਦੇ ਆਕਾਸ਼ਦੀਪ ਸਿੰਘ ਨੂੰ ਲਗਾ ਦਿੱਤਾ ਹੈ। ਬੀਬੀਐੱਮਬੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਹੈ ਕਿ ਆਕਾਸ਼ਦੀਪ ਸਿੰਘ ਦੀ ਬੇਨਤੀ ’ਤੇ ਹੀ ਇਹ ਤਬਾਦਲਾ ਕੀਤਾ ਗਿਆ ਹੈ ਜਦੋਂ ਕਿ ਆਕਾਸ਼ਦੀਪ ਸਿੰਘ ਨੇ ਲੰਘੀ ਰਾਤ ਕਰੀਬ ਪੌਣੇ ਬਾਰਾਂ ਵਜੇ ਬੀਬੀਐੱਮਬੀ ਨੂੰ ਈਮੇਲ ਜ਼ਰੀਏ ਕਿਹਾ ਹੈ ਕਿ ਉਸ ਨੇ ਤਾਂ ਅਜਿਹੀ ਕੋਈ ਬੇਨਤੀ ਕੀਤੀ ਹੀ ਨਹੀਂ ਹੈ।
ਉਹਨਾਂ ਨੇ ਕਿਹਾ ਹੈ ਕਿ ਰੰਗਰੇਟਾ ਦਲ ਹਮੇਸ਼ਾ ਹੀ ਪੰਜਾਬ ਦੇ ਪਾਣੀਆਂ ਦੇ ਲਈ ਲੜਾਈ ਲੜਦਾ ਰਹੇਗਾ ਉਹਨਾਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜਾਰੀ ਕੀਤੇ ਆਦੇਸ਼ ਰੱਦ ਕੀਤੇ ਜਾਨ ਅਤੇ ਜੋ ਹਰਿਆਣੇ ਨੂੰ ਪਾਣੀ ਵਾਧੂ ਦਿੱਤਾ ਜਾ ਰਿਹਾ ਉਹਨੂੰ ਰੋਕਿਆ ਜਾਵੇ ਅਗਰ ਇਹੋ ਜਿਹਾ ਨਹੀਂ ਕਰਨਗੇ ਤਾਂ ਰੰਗਰੇਟਾ ਦਲ ਸੰਘਰਸ਼ ਕਰੇਗਾ ਉਹਨਾਂ ਨੇ ਸਾਰੀਆਂ ਹੀ ਰਾਜਨੀਤਿਕ ਧਾਰਮਿਕ ਜਥੇਬੰਦੀਆਂ ਨੂੰ ਬੇਨਤੀ ਕੀਤੀ ਹੈ ਕਿ ਰਲ ਕੇ ਸੰਘਰਸ਼ ਕੀਤਾ ਜਾਵੇ ਤਾਂ ਪੰਜਾਬ ਦੇ ਹੱਕ ਤੇ ਡਾਕਾ ਨਾ ਮਾਰ ਸਕੇ ਕੇਂਦਰ
ਰੰਗਰੇਟਾ ਦਲ ਹਮੇਸ਼ਾ ਹੀ ਪੰਜਾਬ ਦੇ ਪਾਣੀਆਂ ਦੇ ਲਈ ਲੜਾਈ ਲੜਦਾ ਰਹੇਗਾ
By -
May 01, 2025