ਪਹਿਲਗਾਮ ਕਾਂਡ ਤੋਂ ਪੈਦਾ ਹੋਏ ਹਾਲਾਤਾਂ ਨੂੰ ਕੇਂਦਰ ਸਰਕਾਰ ਸੂਝ ਬੂਝ ਨਾਲ ਹੱਲ ਕਰੇ : ਜੱਟ ਸਭਾਜੱਟ ਸਭਾ ਨੇ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਹੋਰ ਪਾਣੀ ਦੇਣ ਦੀ ਕੀਤੀ ਨਿਖੇਧੀਸਰਕਾਰ ਤੇ ਪ੍ਰਸ਼ਾਸਨ ਪਾਵਨ ਨਗਰੀ ਵੱਲ ਧਿਆਨ ਦੇਣ : ਜੱਟ ਸਭਾ

B11 NEWS
By -
ਸੁਲਤਾਨਪੁਰ ਲੋਧੀ,1 ਮਈ ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ
ਜੱਟ ਸਭਾ ਵੈਲਫੇਅਰ ਸੋਸਾਇਟੀ ਸੁਲਤਾਨਪੁਰ ਲੋਧੀ ਦੀ ਇੱਕ ਮੀਟਿੰਗ ਸਥਾਨਕ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੀਤੇ ਦਿਨ ਅਮਰੀਕਾ ਵਿਖੇ ਪਿੰਡ ਭਾਗੋਰਾਈਆਂ ਦੇ ਨੌਜਵਾਨ ਦੀ ਸੜਕ ਦੁਰਘਟਨਾ ਵਿੱਚ ਹੋਈ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੋਨ ਧਾਰਨ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬੀਤੇ ਦਿਨੀ ਪਹਿਲਗਾਮ ਵਿਖੇ ਅੱਤਵਾਦੀਆਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਪ੍ਰਤੀ ਸੰਵੇਦਨਾ ਵਿਅਕਤ ਕਰਦੇ ਹੋਏ ਉਹਨਾਂ ਦੀ ਮੌਤ ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਗਿਆ। ਇਸ ਸੰਬੰਧ ਵਿੱਚ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਤਹਿ ਤੱਕ ਜਾ ਕੇ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆ ਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ। ਸਭਾ ਨੇ ਮੰਗ ਕੀਤੀ ਕਿ ਪਹਿਲਗਾਮ ਘਟਨਾ ਨਾਲ ਭਾਰਤ-ਪਾਕਿ ਵਿੱਚਕਾਰ ਪੈਦਾ ਹੋਏ ਹਾਲਾਤ ਨੂੰ ਕੇਂਦਰ ਸਰਕਾਰ ਸੂਝ ਬੂਝ ਨਾਲ ਨਜਿੱਠੇ ਅਤੇ ਜੰਗ ਤੋਂ ਗੁਰੇਜ ਕੀਤਾ ਜਾਵੇ। ਉਨਾਂ ਚਿੰਤਾ ਪ੍ਰਗਟ ਕੀਤੀ ਕਿ ਜੰਗ ਲੱਗਣ ਦੀ ਸੂਰਤ ਵਿੱਚ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਹੋਣ ਦੀ ਸੰਭਾਵਨਾ ਹੈ। ਉਨਾਂ ਕਿਹਾ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀਆਂ ਸੜਕਾਂ ਦੀ ਪੁੱਟ ਪਟਾਈ ਨੇ ਸ਼ਹਿਰ ਤੇ ਇਲਾਕੇ ਦੇ ਲੋਕਾਂ ਦਾ ਜੀਨਾ ਮੁਹਾਲ ਕੀਤਾ ਹੋਇਆ ਹੈ। ਇਸ ਕਰਕੇ ਆਪ ਦੇ ਨੁਮਾਇੰਦੇ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਸ ਪਾਸੇ ਧਿਆਨ ਦੇਣ। ਬੁਲਾਰਿਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਖਾਸ ਕਰਕੇ ਸੁਲਤਾਨਪੁਰ ਲੋਧੀ ਵਿੱਚ ਗੈਰ ਸਮਾਜ ਅਨਸਰਾਂ ਤੇ ਨਸ਼ੇੜੀਆਂ ਦੀ ਬਹੁਤ ਭਰਮਾਰ ਹੈ। ਇਸ ਲਈ ਸਰਕਾਰ ਅਤੇ ਪ੍ਰਸ਼ਾਸਨ ਇਸ ਪਾਸੇ ਵੱਲ ਧਿਆਨ ਦੇ ਕੇ ਪਬਲਿਕ ਨੂੰ ਇਹਨਾਂ ਦੁਸ਼ਵਾਰੀਆਂ ਤੋਂ ਨਿਜਾਤ ਦਿਵਾਏ। ਜੱਟ ਸਭਾ ਵੱਲੋਂ ਨੇ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਹੋਰ ਵੱਧ ਪਾਣੀ ਦੇਣ ਦੀ ਪੁਰਜੋਰ ਨਿਖੇਧੀ ਕਰਦਿਆਂ ਕਿਹਾ ਕਿ ਹਰਿਆਣਾ ਤਾਂ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਲੈ ਚੁੱਕਾ ਹੈ। ਉਹਨਾਂ ਮੰਗ ਕੀਤੀ ਕਿ ਦੇਸ਼ ਦੀ ਖੜਗ ਭੁਜਾ, ਅੰਨਦਾਤਾ ਪੰਜਾਬ ਨੂੰ ਬਚਾਇਆ ਜਾਵੇ ਅਤੇ ਇਸ ਦੇ ਹਿੱਤਾਂ ਨਾਲ ਖਿਲਵਾੜ ਨਾ ਕੀਤਾ ਜਾਵੇ।
ਇਸ ਮੌਕੇ ਸਰਪ੍ਰਸਤ ਸੰਤੋਖ ਸਿੰਘ ਭਾਗੋਰਾਈਆਂ ਤੋਂ ਇਲਾਵਾ ਪ੍ਰਧਾਨ ਮਹਿੰਦਰ ਸਿੰਘ ਤਾਸ਼ਪੁਰ, ਸੈਕਟਰੀ ਅਜੀਤ ਸਿੰਘ ਔਜਲਾ, ਸਾਹਿਬ ਸਿੰਘ ਭੁੱਲਰ, ਸੁਖਦੇਵ ਸਿੰਘ ਤਲਵੰਡੀ ਚੌਧਰੀਆਂ, ਕੁਲਦੀਪ ਸਿੰਘ ਸਾਂਗਰਾ, ਸਾਬਕਾ ਸਰਪੰਚ ਛਿੰਦਰ ਸਿੰਘ ਬੁੱਸੋਵਾਲ, ਕੁੰਦਨ ਸਿੰਘ ਚੱਕਾ, ਨੰਬਰਦਾਰ ਅਮਰਜੀਤ ਸਿੰਘ, ਲਹਿੰਬਰ ਸਿੰਘ ਸਰਾਏ ਜੱਟਾਂ, ਪ੍ਰਗਟ ਸਿੰਘ ਮਿਆਣੀ, ਗੁਰਮੇਜ ਸਿੰਘ ਆਹਲੀ, ਕੁਲਦੀਪ ਸਿੰਘ ਸਰੁਪਵਾਲ, ਜੋਗਾ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਮੋਹਨ ਸਿੰਘ, ਪਰਮਜੀਤ ਸਿੰਘ, ਤੇ ਸੁਖਦੇਵ ਸਿੰਘ, ਹਜ਼ਾਰਾ ਸਿੰਘ ਤਲਵੰਡੀ ਚੌਧਰੀਆਂ, ਹਰਵੰਤ ਸਿੰਘ ਵੜੈਚ, ਬਾਬਾ ਅਵਤਾਰ ਸਿੰਘ, ਮੁਖਤਾਰ ਸਿੰਘ ਬਾਉਪੁਰ, ਹਰਜੀਤ ਸਿੰਘ ਬਾਠ, ਬਖਸ਼ੀਸ਼ ਸਿੰਘ ਮੋਠਾਂਵਾਲਾ ਆਦਿ ਵੀ ਹਾਜ਼ਰ ਸਨ।