ਸੁਲਤਾਨਪੁਰ ਲੋਧੀ 17 ਮਈ (ਲਾਡੀੳ.ਪੀ ਚੌਧਰੀ)
ਪੰਜਾਬ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਵਿੱਡੀ 'ਪੰਜਾਬ ਸਿੱਖਿਆ ਕ੍ਰਾਂਤੀ 'ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਹੁਸੈਨਪੁਰ ਦੂਲੋਵਾਲ ਵਿਖੇ ਅਧੁਨਿਕ ਕਲਾਸਰੂਮ ਦਾ ਉਦਘਾਟਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਅਤੇ ਅਰਜਨਾ ਐਵਾਰਡੀ ਸੱਜਣ ਸਿੰਘ ਚੀਮਾ ਵੱਲੋਂ ਪਿੰਡ ਵਾਸੀਆਂ ਦੀ ਹਾਜਰੀ ਵਿੱਚ ਕੀਤਾ ਗਿਆ। ਇਸ ਤੋਂ ਪਹਿਲਾਂ ਸਕੂਲ ਪਹੁੰਚਣ ਤੇ ਸਕੂਲ ਮੁਖੀ ਮੈਡਮ ਕੁਲਜੀਤ ਕੌਰ ਦੀ ਅਗਵਾਈ ਹੇਠ ਸਮੂਹ ਸਟਾਫ ਤੇ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਸਕੂਲ ਦੀ ਪ੍ਰਭਾਵਸ਼ਾਲੀ ਦਿੱਖ ਵਾਲੀ ਇਮਾਰਤ ਉਸਾਰਨ, ਬੱਚਿਆਂ ਦੀ ਪੜ੍ਹਾਈ ਦਾ ਵਧੀਆ ਨਤੀਜਾ ਦੇਣ ਬਦਲੇ ਸਕੂਲ ਮੁਖੀ ਮੈਡਮ ਕੁਲਜੀਤ ਕੌਰ ਹੈੱਡ ਟੀਚਰ ਅਤੇ ਸਮੂਹ ਸਟਾਫ ਦੀ ਸ਼ਲਾਘਾ ਕੀਤੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣਾ ਹੈ ਤਾਂ ਜੋ ਬੱਚੇ ਆਪਣੇ ਸੁਪਨਿਆਂ ਨੂੰ ਸਕਾਰ ਕਰ ਸਕਣ ।ਉਹਨਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਲਿਆਉਣ ਲਈ ਵਚਨਬੱਧ ਹੈ ਤੇ ਇਸ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵੀ ਪੰਜਾਬ ਸਰਕਾਰ ਦ੍ਰਿੜ ਹੈ ਜਿਸ ਲਈ ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਦੀ ਵੱਡੀ ਲੋੜ ਹੈ। ਇਸ ਮੌਕੇ ਅਧਿਆਪਕ ਅਪਿੰਦਰ ਸਿੰਘ ਥਿੰਦ ਵਲੋਂ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਸਭ ਹਾਜ਼ਰੀਨ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਅਮਰੀਕ ਸਿੰਘ ਸੈਂਟਰ ਹੈੱਡ ਟੀਚਰ ਬੂੜੇਵਾਲ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਇਸ ਮੌਕੇ ਸਕੂਲ ਸੁਲਤਾਨਪੁਰ ਲੋਧੀ ਦੇ ਸਮੂਹ ਸੈਂਟਰ ਹੈੱਡ ਟੀਚਰ ਬਿਕਰਮਜੀਤ ਸਿੰਘ, ਰਵੀ ਵਾਹੀ, ਕੁਲਦੀਪ ਚੰਦ, ਕੁਲਬੀਰ ਸਿੰਘ, ਅਮਰੀਕ ਸਿੰਘ ਹੈੱਡ ਟੀਚਰ ,ਅਵਤਾਰ ਸਿੰਘ, ਮਨਪ੍ਰੀਤ ਸਿੰਘ, ਸਤੀਸ਼ ਕੁਮਾਰ, ਨਵਦੀਪ ਕੌਰ, ਕਮਲਜੀਤ ਕੌਰ, ਲਖਬੀਰ ਕੌਰ, ਸੁਖਦੀਪ ਕੌਰ, ਅਧਿਆਪਕ ਕੰਵਰਦੀਪ ਸਿੰਘ, ਰੇਸ਼ਮ ਸਿੰਘ, ਕਸ਼ਮੀਰ ਸਿੰਘ,ਤਰਲੋਚਨ ਸਿੰਘ, ਰੁਪਿੰਦਰ ਕੌਰ, ਰਮਨਜੀਤ ਕੌਰ, ਗੁਰਦੀਪ ਕੌਰ ਪਿੰਡ ਦੇ ਸਾਬਕਾ ਸਰਪੰਚ ਮੁਖਵਿੰਦਰ ਸਿੰਘ, ਮਨਜੀਤ ਸਿੰਘ, ਪਰਮਜੀਤ ਕੌਰ, ਜਸਵਿੰਦਰ ਕੌਰ ਅਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਹਸੈਨਪੁਰ ਦੂਲੋਵਾਲ ਵਿਖੇ ਕਲਾਸ ਰੂਮ ਦਾ ਉਦਘਾਟਨ ਕੀਤਾ
By -
May 17, 2025