ਡਿਪਟੀ ਕਮਿਸ਼ਨਰ ਵਲੋਂ ਪੀਣ ਵਾਲੇ ਪਾਣੀ ਦੀ ਲਗਾਤਾਰ ਸੈਂਪਲਿੰਗ ਦੇ ਹੁਕਮ ਫਗਵਾੜਾ ਤੇ ਕਪੂਰਥਲਾ ਸ਼ਹਿਰਾਂ ‘ਚ ਸਾਫ-ਸਫ਼ਾਈ ਦੇ ਪ੍ਰਬੰਧਾਂ ਦਾ ਜਾਇਜ਼ਾ

B11 NEWS
By -
ਕਪੂਰਥਲ਼ਾ, 8 ਮਈ:  (ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ)  ਫਗਵਾੜਾ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਜਾਇਜਾ ਲੈਂਦਿਆਂ ਡਿਪਟੀ ਕਮਿਸ਼ਨਰ ਕਪੂਰਥਲ਼ਾ ਸ੍ਰੀ ਅਮਿਤ ਕੁਮਾਰ ਪੰਚਾਲ ਨੇ   ਨਗਰ ਨਿਗਮ ਕਮਿਸ਼ਨਰਾਂ ਨੂੰ ਕਿਹਾ ਗਿਆ ਕਿ ਉਹ ਪਾਣੀ ਦੀ ਲਗਾਤਾਰ ਸੈਂਪਲਿੰਗ ਯਕੀਨੀ ਬਣਾਉਣ ਤਾਂ ਜੋ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਤੋਂ ਪਹਿਲਾਂ ਡੇਂਗੂ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਪੀਣ ਵਾਲੇ ਪਾਣੀ ਦੀ ਜਾਂਚ ਹੋਵੇ।ਇਸ ਤੋਂ ਇਲਾਵਾ ਪਾਣੀ ਵਾਲੀਆਂ ਟੈਂਕੀਆਂ ਦੀ ਲਗਾਤਾਰ ਸਫਾਈ ਤੇ ਪਾਣੀ ਦੀ ਕਲੋਰੀਨੇਸ਼ਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੋਵਾਂ ਸ਼ਹਿਰਾਂ ਵਿਚ ਸਾਫ-ਸਫਾਈ  ਲਈ ਨਗਰ ਨਿਗਮ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਕੂੜੇ ਨੂੰ ਸਮੇਂ ਸਿਰ ਚੁੱਕਣਾ ਅਤੇ ਕੇਵਲ ਡੰਪਾਂ ਉੱਪਰ ਹੀ ਨਸ਼ਟ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ।

ਇਸ ਮੌਕੇ ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ, ਨਗਰ ਨਿਗਮ ਕਪੂਰਥਲ਼ਾ ਦੇ ਕਮਿਸ਼ਨਰ ਅਨੁਪਮ ਕਲੇਰ, ਫਗਵਾੜਾ ਦੇ ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਕਪੂਰਥਲਾ ਦੇ ਐਸ.ਡੀ.ਐਮ ਮੇਜਰ ਇਰਵਿਨ ਕੌਰ ਹਾਜ਼ਰ ਸਨ।