ਕੇਂਦਰ ਸਰਕਾਰ ਨੂੰ ਸੰਵਿਧਾਨ ਨੂੰ ਖੇਰੂ ਖੇਰੂ ਕਰਨ ਦੀ ਇਜਾਜ਼ਤ ਕਿਸੇ ਵੀ ਕੀਮਤ ਤੇ ਨਹੀਂ ਦੇਵਾਂਗੇ- ਨਵਤੇਜ ਚੀਮਾ

B11 NEWS
By -
ਸੁਲਤਾਨਪੁਰ ਲੋਧੀ, 17 ਮਈ
(ਲਾਡੀ,ੳ.ਪੀ ਚੌਧਰੀ) ਕੁਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕ ਅਰਜੁਨ ਖਡਗੇ ਵੱਲੋਂ ਪੂਰੇ ਦੇਸ਼ ਵਿੱਚ ਸੰਵਿਧਾਨ ਬਚਾਓ ਰੈਲੀ ਕਰਨ ਦੇ ਦਿੱਤੇ ਹੁਕਮਾਂ ਤਹਿਤ ਹਲਕਾ ਸੁਲਤਾਨਪੁਰ ਲੋਧੀ ਵਿੱਚ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸੰਵਿਧਾਨ ਬਚਾਓ ਰੈਲੀ ਦਾ ਆਯੋਜਨ ਕੀਤਾ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ।
ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਮੇਤ ਸਾਰੇ ਵਿਰੋਧੀ ਦਲਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਖਿਲਾਫ ਸੰਵਿਧਾਨ ਨੂੰ ਨਸ਼ਟ ਕਰਨ ਦਾ ਦੋਸ਼ ਲਗਾਇਆ ਸੀ ਜਿਸ ਤਹਿਤ ਪੂਰੇ ਦੇਸ਼ ਵਿੱਚ ਭਾਜਪਾ ਦੀ ਸਰਕਾਰ ਦੇ ਪ੍ਰਤੀ ਰੋਸ ਵੱਧਦਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਇਸ ਕਦਮ ਦਾ ਮੁੱਖ ਮੰਤਵ ਸਮਾਜਿਕ, ਰਾਜਨੀਤਿਕ ,ਆਰਥਿਕ ਨਿਆ ਦਾ ਸੰਦੇਸ਼ ਘਰ ਘਰ ਪਹੁੰਚਾਉਣਾ ਹੈ। ਉਹਨਾਂ ਕਿਹਾ ਕਿ ਸੰਵਿਧਾਨ ਬਾਬਾ ਸਾਹਿਬ ਦੀ ਦੇਣ ਹੈ ਜੋ ਕਿ ਸਾਡੇ ਖੂਨ ਪਸੀਨੇ ਅਤੇ ਸੰਘਰਸ਼ ਤੋਂ ਬਣਿਆ ਹੈ। ਜੋ ਇਸ ਨੂੰ ਮਿਟਾਉਣਾ ਚਾਹੁੰਦੇ ਹਨ, ਉਹ ਭਾਰਤ ਦੇ ਭਵਿੱਖ ਨਾਲ ਖਿਲਵਾੜ ਕਰ ਰਹੇ ਹਨ। ਉਨਾਂ ਕਿਹਾ ਕਿ ਸੰਵਿਧਾਨ ਦੇ ਨਾਲ ਸਮਝੌਤਾ ਨਹੀਂ ਹੋਵੇਗਾ ਅਤੇ ਨਾ ਹੀ ਲੋਕਤੰਤਰ ਨੂੰ ਗਿਰਵੀ ਰੱਖਣ ਦੇਵਾਂਗੇ।
ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਅੱਜ ਕੁਝ ਤਾਕਤਾਂ ਸੰਵਿਧਾਨ ਨੂੰ ਬਦਲਣ ਤੇ ਕੁਚਲਣ ਦੀ ਸਾਜਿਸ਼ ਕਰ ਰਹੀਆਂ ਹਨ ਪਰੰਤੂ ਕਾਂਗਰਸ ਪਾਰਟੀ ਅਜਿਹਾ ਕਿਸੇ ਵੀ ਕੀਮਤ ਤੇ ਨਹੀਂ ਹੋਣ ਦੇਵੇਗੀ। ਉਹਨਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲੋਕ ਸਭਾ ਵਿੱਚ ਜਾਤੀਗਤ ਮਤ ਗਣਨਾ ਦੀ ਆਵਾਜ਼ ਚੁੱਕਣ ਨਾਲ ਅੱਜ ਕੇਂਦਰ ਦੇ ਭਾਜਪਾ ਸਰਕਾਰ ਜਾਤੀ ਦੇ ਅਧਾਰ ਤੇ ਮਤਗਣਨਾ ਕਰਵਾਉਣ ਲਈ ਰਾਜ਼ੀ ਹੋਈ ਹੈ ਜੋ ਕਿ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜਿੱਤ ਹੈ। ਉਹਨਾਂ ਸਮੂਹ ਕਾਂਗਰਸੀ ਆਗੂਆਂ ਨੂੰ ਇਸ ਅਭਿਆਨ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਕੰਬੋਜ ਵੈਲਫੇਅਰ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਐਡਵੋਕੇਟ ਜਸਪਾਲ ਸਿੰਘ ਧੰਜੂ ਨੇ ਕਿਹਾ ਕਿ ਸਾਡਾ ਸੰਵਿਧਾਨ ਸਿਰਫ ਇੱਕ ਕਿਤਾਬ ਨਹੀਂ ਬਲਕਿ ਕਰੋੜਾਂ ਲੋਕਾਂ ਦੀ ਉਮੀਦ ਹੈ ਕਿ ਇਹ ਉਹੀ ਸੰਵਿਧਾਨ ਹੈ ਜਿਸ ਨੇ ਇੱਕ ਮਜ਼ਦੂਰ ਨੂੰ ਵੀ ਉਹੀ ਅਧਿਕਾਰ ਦਿੱਤੇ ਜਿਹੜੇ ਇਕ ਮੰਤਰੀ ਨੂੰ ਮਿਲਦੇ ਹਨ। ਸੰਚਾਲਨ ਸਾਬਕਾ ਜਿਲਾ ਪ੍ਰਧਾਨ ਰਮੇਸ਼ ਡਡਵਿੰਡੀ ਨੇ ਬਾਖੂਬੀ ਨਿਭਾਇਆ। ਇਸ ਮੌਕੇ ਸਾਬਕਾ ਵਿਧਾਇਕ ਨਵਤੇਜ ਸਿੰਘ ਚੀਮਾ, ਬਲਾਕ ਪ੍ਰਧਾਨ ਮੁਖਤਿਆਰ ਸਿੰਘ ਭਗਤਪੁਰ ,ਕਿਸਾਨ ਆਗੂ ਅਮਰ ਸਿੰਘ ਮੰਡ, ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਪੰਨੂ, ਜਗਪਾਲ ਸਿੰਘ ਚੀਮਾ ਸਾਬਕਾ ਚੇਅਰਮੈਨ, ਐਡਵੋਕੇਟ ਜਸਪਾਲ ਸਿੰਘ ਧੰਜੂ ,ਡਾਕਟਰ ਨਰਿੰਦਰ ਸਿੰਘ ਗਿੱਲਾਂ ,ਐਡਵੋਕੇਟ ਭੁਪਿੰਦਰ ਸਿੰਘ ਐਡਵੋਕੇਟ ਜਰਨੈਲ ਸਿੰਘ ਸੰਧਾ, ਸਾਬਕਾ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਰਮੇਸ਼ ਡਡਵਿੰਡੀ, ਮੋਨੂ ਭੰਡਾਰੀ, ਗੁਰਪ੍ਰੀਤ ਸਿੰਘ ਫੌਜੀ ਕਲੋਨੀ, ਬਲਦੇਵ ਸਿੰਘ ਰੰਗੀਲਪੁਰ, ਹਰਨੇਕ ਸਿੰਘ ਵਿਰਦੀ, ਨੰਬਰਦਾਰ ਕੁਲਬੀਰ ਸਿੰਘ ਮੀਰੇ, ਸਾਹਿਬ ਸਿੰਘ ਭੁੱਲਰ, ਸ਼ਿੰਦਰ ਸਿੰਘ ਸਾਬਕਾ ਸਰਪੰਚ, ਰਾਣਾ ਅਮਰਕੋਟ, ਹਰਜੀਤ ਸਿੰਘ ਨੰਬਰਦਾਰ, ਮਾਧਵ ਗੁਪਤਾ, ਯੋਗੇਸ਼ ਲਾਹੌਰਾ, ਜਤਿੰਦਰ ਲਾਹੌਰਾ, ਕੁਲਦੀਪ ਸ਼ਰਮਾ, ਰਕੇਸ਼ ਰੌਕੀ ਮੜੀਆ, ਜੋਗੀ ਮੜੀਆ, ਰੁਪਿੰਦਰ ਸੇਠੀ, ਦੇਬੂ ਤਲਵੰਡੀ, ਬਾਬਾ ਭਗਤਪੁਰੀਆ, ਅੰਗਰੇਜ ਸਿੰਘ ਢਿੱਲੋ ਡੇਰਾ ਸੈਦਾਂ, ਚਰਨਜੀਤ ਸ਼ਰਮਾ, ਨਿਰਮਲ ਸਿੰਘ ਸ਼ੇਰਪੁਰ ਦੋਨਾਂ, ਸ਼ੇਰ ਸਿੰਘ ਮਸੀਤਾਂ ਸਾਬਕਾ ਸਰਪੰਚ, ਪਰਮਜੀਤ ਸਿੰਘ ਮਸੀਤਾਂ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਸਾਬਕਾ ਚੇਅਰਮੈਨ ਸੰਤੋਖ ਸਿੰਘ ਭਾਗੋਰਾਈਆਂ, ਸੁਖਮਨਪ੍ਰੀਤ ਸਿੰਘ ,ਯੂਥ ਆਗੂ ਦਲਬੀਰ ਸਿੰਘ ਚੀਮਾ ਫੱਤੂਢੀਂਗਾ, ਮਨਜੀਤ ਸਿੰਘ ਨੰਬਰਦਾਰ, ਅਮਰਜੀਤ ਸਿੰਘ, ਰਵੀ ਦੀਪੇਵਾਲ ਆਦਿ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।