ਗੁ. ਦਮਦਮਾ ਸਾਹਿਬ ਠੱਟਾ ਵਿਖੇ ਜੋੜ ਮੇਲੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏਬਾਬਾ ਬੀਰ ਸਿੰਘ ਜੀ ਦੇ ਸ਼ਹੀਦੀ ਜੋੜ ਮੇਲੇ ਸਬੰਧੀ ਮੁੱਖ ਸਮਾਗਮ ਕੱਲ -ਬਾਬਾ ਹਰਜੀਤ ਸਿੰਘ

B11 NEWS
By -
ਸੁਲਤਾਨਪੁਰ ਲੋਧੀ 5 ਮਈ (ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ)
ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 181ਵੇਂ ਸ਼ਹੀਦੀ ਦਿਹਾੜੇ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਤੇ ਨਿਗਰਾਨੀ ਹੇਠ ਮਹਾਨ ਸ਼ਹੀਦੀ ਸਮਾਗਮ ਤੇ ਜੋੜ ਮੇਲਾ (ਸਤਾਈਆਂ ) ਸਬੰਧੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਅੱਜ ਪਹਿਲੀ ਲੜੀ ਦੇ 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਇਸ ਮੌਕੇ ਗ੍ਰੰਥੀ ਸਿੰਘ ਵੱਲੋਂ ਅਰਦਾਸ ਕੀਤੀ ਗਈ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸਤਿੰਦਰਪਾਲ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੀਆਂ ਸੰਗਤਾਂ ਅਤੇ ਹੋਰ ਸ਼ਖਸ਼ੀਅਤਾਂ ਨੂੰ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਤਾਦਾਦ ਵਿੱਚ ਸੰਗਤਾਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਹਾਜ਼ਰੀਆਂ ਭਰਦੇ ਹੋਏ ਨਿਸ਼ਕਾਮ ਸੇਵਾ ਕਰ ਰਹੀਆਂ ਹਨ।ਸਤਾਈਆਂ ਦੇ ਸ਼ਹੀਦੀ ਜੋੜ ਮੇਲੇ ਮੌਕੇ 8 ਅਤੇ 9 ਮਈ ਦੇ ਸਮਾਗਮਾਂ ਨੂੰ ਲੈ ਕੇ ਦੇਸ਼ ਵਿਦੇਸ਼ ਅਤੇ ਇਲਾਕੇ ਭਰ ਦੀਆਂ ਸੰਗਤਾਂ ਵਿੱਚ ਭਾਰੀ ਉਤਸਾਹ ਤੇ ਸ਼ਰਧਾ ਪਾਈ ਜਾ ਰਹੀ ਹੈ । ਗੁਰਮਤਿ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਨੇ ਦੱਸਿਆ ਕਿ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਨੂੰ ਸਬੰਧਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਅੱਜ ਪਹਿਲੀ ਲੜੀ ਦੇ 25 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ  ਅਤੇ 25 ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਗਏ ਹਨ ਜਿਨ੍ਹਾਂ ਦੇ ਭੋਗ 9 ਮਈ ਨੂੰ ਪਾਏ ਜਾਣਗੇ। ਉਹਨਾਂ ਦੱਸਿਆ ਕਿ 8 ਮਈ (26 ਵੈਸਾਖ) ਨੂੰ ਸੱਜਣ ਵਾਲੇ ਰਾਤ ਦੇ ਦੀਵਾਨ ਮੌਕੇ ਭਾਈ ਸਤਿੰਦਰਪਾਲ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ, ਭਾਈ ਸੀਤਲ ਸਿੰਘ ਸੀਤਲ ਢਾਡੀ ਜਥਾ ਤੇ ਹੋਰ ਕੀਰਤਨੀ ਜਥੇ , ਸੰਤ ਮਹਾਂਪੁਰਸ਼ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। 9 ਮਈ (27 ਵੈਸਾਖ) ਨੂੰ ਮੁੱਖ ਸਮਾਗਮ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੁੰਦਰ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਭਾਈ ਜਗਦੀਸ਼ ਸਿੰਘ ਵਡਾਲਾ ਦਾ ਢਾਡੀ ਜੱਥਾ, ਭਾਈ ਗਰਜਾ ਸਿੰਘ ਦਾ ਢਾਡੀ ਜਥਾ, ਭਾਈ ਸਰੂਪ ਸਿੰਘ ਕੰਡਿਆਣਾ ਢਾਡੀ ਜਥਾ ਤੇ ਹੋਰ ਰਾਗੀ, ਢਾਡੀ ਤੇ ਕੀਰਤਨੀ ਜਥੇ ਸੰਗਤਾਂ ਨੂੰ ਹਰ ਜਸ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਨਗੇ। ਇਹਨਾਂ ਸਮਾਗਮਾਂ ਸਮੇਂ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਤੇ ਹੋਰ ਵਿਦਵਾਨ ਸਿੱਖ ਹਸਤੀਆਂ ਵੀ ਹਾਜਰੀ ਭਰਨਗੀਆਂ । ਇਹਨਾਂ ਸਮਾਗਮਾਂ ਪ੍ਰਤੀ ਦੇਸ਼ ਵਿਦੇਸ਼ ਤੇ ਇਲਾਕੇ ਭਰ ਦੀਆਂ ਸੰਗਤਾਂ ਵਿੱਚ ਭਾਰੀ ਸ਼ਰਧਾ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਗੁਰੂ ਘਰ ਵਿਖੇ ਨਿਰੰਤਰ ਸੇਵਾਵਾਂ ਚੱਲ ਰਹੀਆਂ ਹਨ।