ਕਪੂਰਥਲਾ, 19 ਜੂਨ: ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ,
ਕਪੂਰਥਲਾ ਪੁਲਿਸ ਵਲੋਂ ਸਰਾਫ਼ਾ ਬਜ਼ਾਰ ਕਪੂਰਥਲਾ ਵਿਖੇ ਪਿਛਲੇ ਦਿਨੀਂ ਹੋਈ ਚੋਰੀ ਦਾ ਕੇਸ ਹੱਲ ਕਰ ਲਿਆ ਗਿਆ ਹੈ। ਐਸ.ਐਸ.ਪੀ ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਇਸ ਕੇਸ ਵਿਚ ਚਾਰ ਦੋਸ਼ੀਆਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫਤਾਰ ਕਰਕੇ 8 ਲੱਖ ਰੁਪਏ, 3 ਕਿੱਲੋ ਚਾਂਦੀ, 4.5 ਤੋਲੇ ਸੋਨੇ ਦੇ ਗਹਿਣੇ ਅਤੇ ਹੁੰਡਾਈ ਕਾਰ ਨੰ: ਪੀ.ਬੀ 05 ਏਡੀ 6468 ਬਰਾਮਦ ਕੀਤੀ ਗਈ ਹੈ।ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਅਜੈ ਕੁਮਾਰ ਪੁੱਤਰ ਲਾਲ ਚੰਦ ਵਾਲੀ ਲਾਹੌਰੀ ਗੇਟ ਕਪੂਰਥਲ਼ਾ ਦੀ ਦੁਕਾਨ ਵਿਖੇ 8 ਜੂਨ ਨੂੰ ਚੋਰੀ ਹੋਈ ਸੀ, ਜਿਸ ਸਬੰਧੀ ਥਾਣਾ ਸਿਟੀ ਵਿਖੇ ਮੁਕੱਦਮਾ ਨੰਬਰ 168 ਦਰਜ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਹੱਲ ਕਰਨ ਲਈ ਪ੍ਰਭਜੋਤ ਸਿੰਘ ਵਿਰਕ ਉਪ ਪੁਲਿਸ ਕਪਤਾਨ, ਦੀਪਕਰਨ ਸਿੰਘ ਡੀ.ਐਸ.ਪੀ, ਪਰਮਿੰਦਰ ਸਿੰਘ ਡੀ.ਐਸ.ਪੀ (ਤਫਤੀਸ਼) ਦੀ ਨਿਗਰਾਨੀ ਹੇਠ ਇੰਸਪੈਕਟਰ ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ, ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ. ਅਤੇ ਏ.ਐਸ.ਆਈ ਚਰਨਜੀਤ ਸਿੰਘ ਦੀ ਟੀਮ ਦਾ ਗਠਨ ਕੀਤਾ ਗਿਆ, ਜਿਸ ਵਲੋਂ ਇਸ ਵਾਰਦਾਤ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਟੈਕਨੀਕਲ ਸੈੱਲ ਸਹਾਇਤਾ ਤੇ ਮਨੁੱਖੀ ਸਾਧਨਾਂ ਰਾਹੀਂ ਵਾਰਦਾਤ ਦੇ ਦੋਸ਼ੀ ਜੋਨੀ ਉਰਫ ਰਾਜੂ ਪੁੱਤਰ ਮੋਹਨ ਲਾਲ ਵਾਸੀ ਮੁਹੱਲਾ ਖਟੀਕ ਮੰਡੀ ਥਾਣਾ ਕੈਂਟ ਜ਼ਿਲ੍ਹਾ ਫਿਰੋਜ਼ਪੁਰ ਨੂੰ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਪੁਲਿਸ ਹਿਰਾਸਤ ਵਿਚ ਲੈ ਕੇ ਪੁੱਛ ਗਿੱਛ ਕੀਤੀ ਗਈ।
ਇਸੇ ਦੇ ਆਧਾਰ ‘ਤੇ ਅਮਨਦੀਪ ਸਿੰਘ ਨੂੰ 17 ਜੂਨ ਨੂੰ ਕਾਂਗੜੇ ਤੋਂ ਗ੍ਰਿਫਤਾਰ ਕਰਕੇ ਵਾਰਦਾਤ ਵਿਚ ਵਰਤੀ ਗਈ ਹੰਡਾਈ ਕਾਰ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੁੱਛ ਗਿੱਛ ਦੌਰਾਨ ਪਤਾ ਲੱਗਾ ਕਿ ਦੋਸ਼ੀਆਂ ਵਲੋਂ ਚੋਰੀਸ਼ੁਦਾ ਸੋਨਾ ਤੇ ਚਾਂਦੀ ਸੁਨਿਆਰੀ ਧਰਮਪਾਲ ਉਰਫ ਧਰਮਾ ਪੁੱਤਰ ਰੂਪਲਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਅਤੇ ਸੁਨਿਆਰਾ ਰਾਹੁਲ ਸ਼ਰਮਾ ਪੁੱਤਰ ਧਰਮਪਾਲ ਵਾਸੀ ਮੱਲਾਂਵਾਲਾ ਜ਼ਿਲ੍ਹਾ ਫਿਰੋਜ਼ਪੁਰ ਨੂੰ ਵੇਚਿਆ ਗਿਆ ਸੀ। ਜਿਸ ਦੇ ਆਧਾਰ ‘ਤੇ ਇਨ੍ਹਾਂ ਨੂੰ ਵੀ ਗ੍ਰਿਫਤਾਰ ਕਰਕੇ ਚੋਰੀ ਦਾ ਸਾਮਾਨ ਬਰਾਮਦ ਕੀਤਾ ਗਿਆ।
ਤਫਤੀਸ਼ ਦੌਰਾਨ ਤਿੰਨ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਜੋਨੀ ਉਰਫ਼ ਰਾਜੂ ਉੱਪਰ ਵੱਖ-ਵੱਖ ਜ਼ਿਲ੍ਹਿਆਂ ਵਿਚ ਚੋਰੀ ਦੇ ਪਹਿਲਾਂ ਹੀ 20 ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਮਾਂਡ ਦੌਰਾਨ ਪੁੱਛ ਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੁਲਿਸ ਵਲੋਂ ਦੋਸ਼ੀਆਂ ਨੂੰ ਹਿਮਾਚਲ ਦੇ ਵੱਖ-ਵੱਖ ਥਾਵਾਂ ਤੋਂ ਕੀਤਾ ਗਿਆ ਗ੍ਰਿਫਤਾਰਚੋਰੀ ਦੇ ਗਹਿਣੇ ਖਰੀਦਣ ਵਾਲੇ ਦੋ ਸੁਨਿਆਰੇ ਵੀ ਗ੍ਰਿਫਤਾਰ 8 ਲੱਖ ਰੁਪਏ, ਤਿੰਨ ਕਿਲੋ ਚਾਂਦੀ ਤੇ 4.5 ਤੋਲੇ ਸੋਨਾ ਬਰਾਮਦ
By -
June 19, 2025