ਸੁਲਤਾਨਪੁਰ ਦੀ ਨਵੀਂ ਦਾਣਾ ਮੰਡੀ ਵਿੱਚ ਚੱਲੀ ਗੋਲੀ, ਇੱਕ ਜਖਮੀ

B11 NEWS
By -
ਸੁਲਤਾਨਪੁਰ ਲੋਧੀ,11 ਜੂਨ ਲਾਡੀ,ਦੀਪ ਚੌਧਰੀ,ੳ.ਪੀ ਚੌਧਰੀ
ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਵਿਖੇ ਆਪਸੀ ਰੰਜਿਸ਼ ਨੂੰ ਲੈ ਕੇ ਗੋਲੀ ਚੱਲਣ ਨਾਲ ਇਕ ਨੌਜਵਾਨ ਦੇ ਜਖਮੀ ਹੋਣ ਦੀ ਖਬਰ ਮਿਲੀ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਬੋਬੀ ਪੁੱਤਰ ਜਸਵਿੰਦਰ ਸਿੰਘ ਵਾਸੀ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਨਵੀਂ ਦਾਣਾ ਮੰਡੀ ਵਿਖੇ ਕਿਸੇ ਰਾਜੀਨਾਮੇ ਨੂੰ ਲੈ ਕੇ ਬੈਠੇ ਸੀ। ਇਹਨਾਂ ਨੂੰ ਦੂਜੀ ਪਾਰਟੀ ਵਾਲੇ 10 - 12 ਦੀ ਗਿਣਤੀ ਵਿੱਚ ਨੌਜਵਾਨ ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਅਤੇ ਆਉਂਦੇ ਹੀ ਝਗੜਾ ਕਰਨ ਲੱਗ ਪਏ। ਬੋਬੀ ਨੇ ਦੱਸਿਆ ਕਿ ਬਹਿਸ ਦੌਰਾਨ ਕਾਰਾਂ ਚ ਆਏ ਨੌਜਵਾਨਾਂ ਵਿੱਚੋਂ ਇੱਕ ਨੇ ਉਨਾਂ ਵੱਲ ਗੋਲੀਆਂ ਚਲਾ ਦਿੱਤੀਆਂ ਅਤੇ ਦੋਹਾਂ ਗੋਲੀਆਂ ਵਿੱਚੋਂ ਇੱਕ ਗੋਲੀ ਉਸਦੀ ਪਿੱਠ ਤੇ ਲੱਗੀ। ਪੁਲਿਸ ਨੇ ਬੋਬੀ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ, ਸੁਲਤਾਨਪੁਰ ਲੋਧੀ ਵੱਲੋਂ ਬੋਬੀ ਨੂੰ ਮੁਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ, ਕਪੂਰਥਲਾ ਵਿਖੇ ਰੈਫਰ ਕਰ ਦਿੱਤਾ ਗਿਆ ਹੈ।